ਭੋਜਪੁਰੀ ਗਾਇਕਾ ਨੇਹਾ ਸਿੰਘ ਰਾਠੌਰ ਨੂੰ ਨੋਟਿਸ

ਲਖਨਊ, 22 ਫਰਵਰੀ – ਉੱਤਰ ਪ੍ਰਦੇਸ਼ ਪੁਲੀਸ ਨੇ ਭੋਜਪੁਰੀ ਗਾਇਕਾ ਨੇਹਾ ਸਿੰਘ ਰਾਠੌਰ ਨੂੰ ਉਸ ਦੇ ਨਵੇਂ ਗੀਤ ਸਬੰਧੀ ਨੋਟਿਸ ਭੇਜਿਆ ਹੈ। ਉਸ ’ਤੇ ਦੋਸ਼ ਹੈ ਕਿ ਉਸ ਨੇ ਗੀਤ ਰਾਹੀਂ ਤਣਾਅ ਪੈਦਾ ਕੀਤਾ ਹੈ। ਟਵਿੱਟਰ ਉੱਤੇ 16 ਫਰਵਰੀ ਨੂੰ ਰਾਠੌਰ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਉਸ ਨੇ ਯੋਗੀ ਆਦਿੱਤਿਆਨਾਥ ਸਰਕਾਰ ਦੀ ਆਲੋਚਨਾ ਕੀਤੀ ਹੈ ਅਤੇ ਕਾਨਪੁਰ ਦਿਹਾਤ ਘਟਨਾ ਦਾ ਹਵਾਲਾ ਦੇ ਕੇ ਮੁੱਖ ਮੰਤਰੀ ਦਾ ਜ਼ਿਕਰ ਕੀਤਾ ਹੈ। ਨੋਟਿਸ ਰਾਹੀਂ ਗਾਇਕਾ ਨੂੰ ਤਿੰਨ ਦਿਨਾਂ ਦੇ ਅੰਦਰ ਵੀਡੀਓ ਬਾਰੇ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ। ਜੇ ਉਸ ਦਾ ਜਵਾਬ ਸੰਤੁਸ਼ਟੀਜਨਕ ਨਾ ਹੋਇਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।