ਚੰਡੀਗੜ੍ਹ, 20 ਮਾਰਚ – ਇੱਥੇ ਪੰਜਾਬ ਪੁਲੀਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਅੱਜ ਦੱਸਿਆ ਕਿ ਖਾਲਿਸਤਾਨ ਹਮਦਰਦ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਹਾਲੇ ਤੱਕ ਫ਼ਰਾਰ ਹੈ। ਇਸ ਦੌਰਾਨ ਵੱਡੀ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਕੀਤੇ ਪੰਜ ਵਿਅਕਤੀਆਂ ’ਤੇ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਦੀ ਕਾਰਵਾਈ ਕੀਤੀ ਗਈ ਹੈ। ਇਨ੍ਹਾਂ ਚਾਰਾਂ ਸਮੇਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਪੰਜਵਾਂ ਵਿਅਕਤੀ ਹਰਜੀਤ ਸਿੰਘ ਹੈ, ਜੋ ਅੰਮ੍ਰਿਤਪਾਲ ਦਾ ਨਜ਼ਦੀਕੀ ਰਿਸ਼ਤੇਦਾਰ ਹੈ। ਆਈਜੀ ਨੇ ਕਿਹਾ ਕਿ ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਖ਼ਿਲਾਫ਼ ਵੀ ਐੱਨਐੱਸਏ ਤਹਿਤ ਕੇਸ ਦਰਜ ਹੋਣ ਦੀ ਸੰਭਾਵਨਾ ਹੈ।
ਪੁਲਿਸ ਨੇ ਸੂਬੇ ‘ਚ ਹਾਈ ਅਲਰਟ ਦੇ ਦਰਮਿਆਨ ਫਿਰੋਜ਼ਪੁਰ, ਬਠਿੰਡਾ, ਰੂਪਨਗਰ, ਫਰੀਦਕੋਟ, ਬਟਾਲਾ, ਫਾਜ਼ਿਲਕਾ, ਹੁਸ਼ਿਆਰਪੁਰ, ਗੁਰਦਾਸਪੁਰ, ਮੋਗਾ ਅੰਮਿ੍ਤਸਰ, ਜਲੰਧਰ ਤੇ ਲੁਧਿਆਣਾ ਸਮੇਤ ਸੂਬੇ ਦੇ ਕਈ ਸਥਾਨਾਂ ‘ਤੇ ਸੁਰੱਖਿਆ ਬਲਾਂ ਨੇ ਫਲੈਗ ਮਾਰਚ ਕੀਤਾ। ਗਿ੍ਫ਼ਤਾਰ ਕੀਤੇ ਗਏ ਅੰਮਿ੍ਤਪਾਲ ਦੇ ਸਲਾਹਕਾਰ ਦਲਜੀਤ ਸਿੰਘ ਕਲਸੀ ਤੇ 3 ਹੋਰ ਸਾਥੀਆਂ ਨੂੰ ਅੱਜ ਪੰਜਾਬ ਤੋਂ ਵਿਸ਼ੇਸ਼ ਉਡਾਣ ਰਾਹੀਂ ਆਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ‘ਚ ਭੇਜ ਦਿੱਤਾ ਗਿਆ। ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਕਾਬੂ ਹੇਠ ਹੈ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਵੱਖ-ਵੱਖ ਦੇਸ਼ਾਂ, ਸੂਬਿਆਂ ਅਤੇ ਸ਼ਹਿਰਾਂ ਤੋਂ ਆ ਰਹੀਆਂ ਝੂਠੀਆਂ ਖਬਰਾਂ ਅਤੇ ਨਫਰਤੀ ਭਾਸ਼ਨਾਂ ਦੀ ਨਿਗਰਾਨੀ ਕਰ ਰਹੇ ਸਨ।
Home Page ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਦੇ ਤਹਿਤ ਅੰਮ੍ਰਿਤਪਾਲ ਸਿੰਘ ਦੇ 5 ਸਮਰਥਕਾਂ ’ਤੇ...