ਫਰੀਦਕੋਟ, 21 ਮਾਰਚ – ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ 30 ਮਈ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਇਲਾਕਾ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਸੁਖਬੀਰ ਬਾਦਲ ਅਦਾਲਤ ਵਿੱਚ ਪੇਸ਼ ਹੁੰਦੇ ਹਨ ਤਾਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਜਾਵੇ। 18 ਮਾਰਚ ਨੂੰ ਫ਼ਰੀਦਕੋਟ ਦੀ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਸੁਖਬੀਰ ਬਾਦਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਉਸ ਖਿਲਾਫ਼ ਚਲਾਨ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਹੋ ਚੁੱਕਿਆ ਹੈ ਅਤੇ ਉਸ ਨੂੰ ਅਦਾਲਤ ਦੇ ਸੰਮਨ ਵੀ ਮਿਲ ਚੁੱਕੇ ਹਨ। ਸੁਖਬੀਰ ਬਾਦਲ ਨੇ ਅਦਾਲਤ ਵਿੱਚ ਕਿਹਾ ਕਿ ਉਹ ਅਦਾਲਤ ਵਿੱਚ ਪੇਸ਼ ਹੋਣ ਲਈ ਤਿਆਰ ਹੈ। ਜਦੋਂ ਕਿ ਇਸੇ ਮਾਮਲੇ ਵਿੱਚ ਸੁਮੇਧ ਸੈਣੀ, ਉਮਰਾਨੰਗਲ ਤੇ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ।
Home Page ਕੋਟਕਪੂਰਾ ਗੋਲੀ ਕਾਂਡ: ਸੁਖਬੀਰ ਬਾਦਲ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਅਗਾਊਂ...