ਅੰਮ੍ਰਿਤਸਰ, 24 ਜੁਲਾਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸ਼ੁਰੂ ਕੀਤੇ ਗਏ ਆਪਣੇ ਵੈੱਬ ਚੈਨਲ ‘ਐੱਸਜੀਪੀਸੀ ਸ੍ਰੀ ਅੰਮ੍ਰਿਤਸਰ’ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਪਹਿਲੇ ਦਿਨ ਹੀ ਯੂਟਿਊਬ ਰਾਹੀਂ ਗੁਰਬਾਣੀ ਦੇ ਪ੍ਰਸਾਰਨ ਨੂੰ ਦੇਖਣ ਵਾਲਿਆਂ ਦੀ ਗਿਣਤੀ 70 ਹਜ਼ਾਰ ਤੋਂ ਵੱਧ ਹੋ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਤੜਕੇ ਸਾਢੇ ਤਿੰਨ ਵਜੇ ਤੋਂ 8:30 ਵਜੇ ਤੱਕ, ਦੁਪਹਿਰ ਸਾਢੇ 12 ਵਜੇ ਤੋਂ 2.30 ਵੱਜੇ ਤੱਕ ਅਤੇ ਰਾਤ 6.30 ਵਜੇ ਤੋਂ 8:30 ਵਜੇ ਤੱਕ ਕੀਤਾ ਗਿਆ।
ਐੱਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਵੈੱਬ ਚੈਨਲ ‘ਐੱਸਜੀਪੀਸੀ ਸ੍ਰੀ ਅੰਮ੍ਰਿਤਸਰ’ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਸੰਗਤਾਂ ਵੱਲੋਂ ਇਸ ਨੂੰ ਪਸੰਦ ਕੀਤਾ ਗਿਆ ਹੈ ਅਤੇ ਸਿੱਖ ਸੰਸਥਾ ਨੂੰ ਵਧਾਈ ਵੀ ਦਿੱਤੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜਲਦੀ ਹੀ ਸਬਸਕਰਾਈਬਰਾਂ ਦੀ ਗਿਣਤੀ ਲੱਖਾਂ ਵਿੱਚ ਹੋਵੇਗੀ। ਉਨ੍ਹਾਂ ਕਿਹਾ ਕਿ ਐੱਸਜੀਪੀਸੀ ਜਲਦੀ ਹੀ ਆਪਣਾ ਸੈਟੇਲਾਈਟ ਚੈਨਲ ਵੀ ਸ਼ੁਰੂ ਕਰੇਗੀ ਅਤੇ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ।
Home Page ਐੱਸਜੀਪੀਸੀ ਦੇ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸ਼ੁਰੂ ਕੀਤੇ ਗਏ ਆਪਣੇ...