ਨਵੀਂ ਦਿੱਲੀ, 9 ਅਗਸਤ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦੋਵੇਂ ਹੱਥ ਜੋੜ ਕੇ ਮਨੀਪੁਰ ਵਿੱਚ ਤਿੰਨ ਮਹੀਨੇ ਤੋਂ ਚੱਲ ਰਹੀ ਹਿੰਸਾ ਨੂੰ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਮਨੀਪੁਰ ਵਿੱਚ ਲੜ ਰਹੀਆਂ ਦੋਹਾਂ ਧਿਰਾਂ ਕੁੱਕੀ ਤੇ ਮੈਤੇਈ ਭਾਈਚਾਰਿਆਂ ਨੂੰ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਦੀ ਅਪੀਲ ਕੀਤੀ। ਇਸੇ ਦੌਰਾਨ ਲੋਕ ਸਭਾ ਨੇ ਉੱਤਰ-ਪੂਰਬੀ ਸੂਬੇ ਵਿੱਚ ਸ਼ਾਂਤੀ ਦਾ ਹੋਕਾ ਦਿੰਦਾ ਇਕ ਮਤਾ ਵੀ ਪਾਸ ਕੀਤਾ।
ਰਾਹੁਲ ਗਾਂਧੀ ਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਵੱਲੋਂ ਮਨੀਪੁਰ ਦੇ ਹਾਲਾਤ ਬਾਰੇ ਸਰਕਾਰ ਨੂੰ ਭੰਡੇ ਜਾਣ ਤੋਂ ਬਾਅਦ ਬੇਭਰੋਸਗੀ ਮਤੇ ’ਤੇ ਬਹਿਸ ਵਿਚਾਲੇ ਦਖ਼ਲ ਦਿੰਦਿਆਂ ਸ਼ਾਹ ਨੇ ਅਪੀਲ ਕੀਤੀ ਕਿ ਸੂਬੇ ਵਿੱਚ ਭੜਕੀ ਹਿੰਸਾ ਦੇ ਮੁੱਦੇ ਦਾ ਸਿਆਸੀਕਰਨ ਨਾ ਕੀਤਾ ਜਾਵੇ। ਸ਼ਾਹ ਨੇ ਕਿਹਾ, ‘‘ਮੈਂ ਵਿਰੋਧੀ ਧਿਰ ਨਾਲ ਸਹਿਮਤ ਹਾਂ ਕਿ ਮਨੀਪੁਰ ਵਿੱਚ ਹਿੰਸਕ ਘਟਨਾਵਾਂ ਵਾਪਰ ਰਹੀਆਂ ਹਨ…ਅਜਿਹੀਆਂ ਘਟਨਾਵਾਂ ਦਾ ਕੋਈ ਵੀ ਸਮਰਥਨ ਨਹੀਂ ਕਰ ਸਕਦਾ ਹੈ। ਜੋ ਕੁਝ ਹੋਇਆ ਉਹ ਸ਼ਰਮਨਾਕ ਹੈ, ਪਰ ਇਨ੍ਹਾਂ ਘਟਨਾਵਾਂ ਦਾ ਸਿਆਸੀਕਰਨ ਕਰਨਾ ਹੋਰ ਵੀ ਸ਼ਰਮਨਾਕ ਹੈ।
Home Page ਲੋਕ ਸਭਾ ’ਚ ਬੇਭਰੋਸਗੀ ਮਤਾ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮਨੀਪੁਰ...