ਵਿਰੋਧੀ ਧਿਰ ਦੀ ਗ਼ੈਰ-ਹਾਜ਼ਰੀ ’ਚ ਬੇਭਰੋਸਗੀ ਦਾ ਮਤਾ ਜ਼ੁਬਾਨੀ ਵੋਟਾਂ ਨਾਲ ਰੱਦ
ਨਵੀਂ ਦਿੱਲੀ, 10 ਅਗਸਤ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੀਪੁਰ ਦੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਹਿੰਸਾਗ੍ਰਸਤ ਸੂਬੇ ’ਚ ਸ਼ਾਂਤੀ ਬਹਾਲੀ ਲਈ ਰਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰਾ ਮੁਲਕ ਮਨੀਪੁਰ ਦੇ ਲੋਕਾਂ ਨਾਲ ਖੜ੍ਹਾ ਹੈ ਅਤੇ ਔਰਤਾਂ ਖ਼ਿਲਾਫ਼ ਘਿਨਾਉਣੇ ਅਪਰਾਧਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ਦਾ ਜਵਾਬ ਦਿੰਦਿਆਂ ਮੋਦੀ ਨੇ ‘ਭਾਰਤ ਮਾਤਾ’ ਬਾਰੇ ਕੀਤੀ ਟਿੱਪਣੀ ਲਈ ਰਾਹੁਲ ਗਾਂਧੀ ’ਤੇ ਵਰ੍ਹਦਿਆਂ ਹੈਰਾਨੀ ਪ੍ਰਗਟਾਈ ਕਿ ਕੁਝ ਆਗੂ ਉਸ (ਭਾਰਤ ਮਾਤਾ) ਦੀ ਮੌਤ ਕਿਵੇਂ ਮੰਗ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਟਿੱਪਣੀ ਨੇ ਹਰੇਕ ਭਾਰਤੀ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਵਿਚ ਬੇਭਰੋਸਗੀ ਮਤੇ ‘ਤੇ ਬਹਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਬੇਭਰੋਸਗੀ ਮਤਾ ਉਨ੍ਹਾਂ ਦੀ ਸਰਕਾਰ ਦੀ ਨਹੀਂ ਸਗੋਂ ਵਿਰੋਧੀ ਧਿਰ ਦੀ ਆਪਣੀ ਪਰਖ ਹੈ। ਵਿਰੋਧੀ ਧਿਰ ਦਾ ਬੇਭਰੋਸਗੀ ਮਤਾ ਸਰਕਾਰ ਲਈ ਸ਼ੁਭ ਹੈ। ਸਾਲ 2024 ’ਚ ਐੱਨਡੀਏ ਮੁੜ ਸੱਤਾ ਵਿੱਚ ਆਏਗਾ।
ਵਿਰੋਧੀ ਧਿਰ ਦੀ ਗ਼ੈਰ-ਹਾਜ਼ਰੀ ’ਚ ਬੇਭਰੋਸਗੀ ਦਾ ਮਤਾ ਜ਼ੁਬਾਨੀ ਵੋਟਾਂ ਨਾਲ ਡਿੱਗ ਗਿਆ। ਇਸ ਤੋਂ ਪਹਿਲਾਂ ਵਿਰੋਧੀ ਧਿਰ ਨੇ ਪ੍ਰਧਾਨ ਮੰਤਰੀ ਵੱਲੋਂ ਆਪਣੇ ਭਾਸ਼ਨ ’ਚ ਡੇਢ ਘੰਟੇ ਤੋਂ ਵੱਧ ਸਮੇਂ ਤੱਕ ਮਨੀਪੁਰ ਦਾ ਕੋਈ ਜ਼ਿਕਰ ਨਾ ਕਰਨ ਦੇ ਦੋਸ਼ ਲਾਉਂਦਿਆਂ ਸਦਨ ’ਚੋਂ ਵਾਕਆਊਟ ਕਰ ਦਿੱਤਾ।
Home Page ਲੋਕ ਸਭਾ ’ਚ ਬੇਭਰੋਸਗੀ ਮਤਾ: ਮਨੀਪੁਰ ਦੇ ਲੋਕਾਂ ਨਾਲ ਪੂਰਾ ਦੇਸ਼ ਖੜ੍ਹਾ...