ਚੇਨੱਈ, 8 ਅਕਤੂਬਰ – ਅੱਜ ਇੱਥੇ ਕ੍ਰਿਕਟ ਵਰਲਡ ਕੱਪ ਦੇ ਆਪਣੇ ਪਹਿਲੇ ਮੁਕਾਬਲੇ ਵਿੱਚ ਭਾਰਤ ਨੇ ਸਪਿੰਨਰਾਂ ਦੀ ਤਿਕੜੀ ਅਤੇ ਬੱਲੇਬਾਜ਼ ਵਿਰਾਟ ਕੋਹਲੀ ਤੇ ਕੇ.ਐੱਲ ਰਾਹੁਲ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਆਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾ ਦਿੱਤਾ।
ਆਸਟਰੇਲੀਆ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 49.3 ਓਵਰਾਂ ਵਿੱਚ 199 ਦੌੜਾਂ ’ਤੇ ਆਊਟ ਹੋ ਗਈ। ਭਾਰਤ ਨੇ ਇਹ ਟੀਚਾ 41.2 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ’ਤੇ 201 ਦੌੜਾਂ ਬਣਾ ਕੇ ਪੂਰਾ ਕਰ ਲਿਆ। ਭਾਰਤ ਦੀ ਪਾਰੀ ਦੀ ਸ਼ੁਰੂਆਤ ਬੇਹਦ ਨਿਰਾਸ਼ਾਜਨਕ ਰਹੀ। ਭਾਰਤ ਨੇ ਦੋ ਦੌੜਾਂ ’ਤੇ ਹੀ ਕਪਤਾਨ ਰੋਹਿਤ ਸ਼ਰਮਾ, ਇਸ਼ਾਨ ਕਿਸ਼ਨ ਅਤੇ ਸ਼੍ਰੇਅਸ ਅਈਅਰ ਦੇ ਰੂਪ ਵਿੱਚ ਤਿੰਨ ਵਿਕਟਾਂ ਗੁਆ ਲਈਆਂ ਸਨ। ਮਗਰੋਂ ਵਿਰਾਟ ਕੋਹਲੀ ਅਤੇ ਕੇ.ਐੱਲ ਰਾਹੁਲ ਨੇ ਚੌਥੀ ਵਿਕਟ ਲਈ 165 ਦੌੜਾਂ ਜੋੜੀਆਂ ਅਤੇ ਭਾਰਤ ਨੂੰ ਜਿੱਤ ਦੇ ਨੇੜੇ ਪਹੁੰਚਾਇਆ। 37ਵੇਂ ਓਵਰ ਦੀ ਚੌਥੀ ਗੇਂਦ ’ਤੇ ਜੋਸ਼ ਹੇਜ਼ਲਵੁੱਡ ਨੇ ਵਿਰਾਟ ਕੋਹਲੀ ਦੀ ਵਿਕਟ ਲੈ ਕੇ ਆਸਟਰੇਲੀਆ ਦੀ ਮੈਚ ਵਿੱਚ ਵਾਪਸੀ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਕਾਫੀ ਦੇਰ ਹੋ ਚੁੱਕੀ ਸੀ। ਰਾਹੁਲ ਨੇ ਆਸਟਰੇਲੀਆ ਦੇ ਕਪਤਾਨ ਪੈਟ ਕਮਨਿਜ਼ ਦੀ ਗੇਂਦ ’ਤੇ ਛੱਕਾ ਜੜ ਕੇ ਭਾਰਤ ਨੂੰ ਜਿੱਤ ਦਵਿਾਈ।
ਇਸ ਤੋਂ ਪਹਿਲਾਂ ਭਾਰਤ ਨੇ ਆਸਟਰੇਲੀਆ ਨੂੰ 49.3 ਓਵਰਾਂ ਵਿੱਚ 199 ਦੌੜਾਂ ’ਤੇ ਹੀ ਸਮੇਟ ਦਿੱਤਾ। ਆਸਟਰੇਲੀਆ ਦਾ ਕੋਈ ਬੱਲੇਬਾਜ਼ ਅਰਧ ਸੈਂਕੜਾ ਵੀ ਨਹੀਂ ਬਣਾ ਸਕਿਆ। ਆਸਟਰੇਲੀਆ ਵੱਲੋਂ ਸਟੀਵ ਸਮਿਥ ਨੇ ਸਭ ਤੋਂ ਵੱਧ 46 ਦੌੜਾਂ ਬਣਾਈਆਂ। ਰਵਿੰਦਰ ਜਡੇਜਾ (28 ਦੌੜਾਂ ਦੇ ਕੇ ਤਿੰਨ ਵਿਕਟਾਂ), ਕੁਲਦੀਪ ਯਾਦਵ (42 ਦੌੜਾਂ ਦੇ ਕੇ ਦੋ ਵਿਕਟਾਂ) ਅਤੇ ਰਵੀਚੰਦਰਨ ਅਸ਼ਵਨਿ (34 ਦੌੜਾਂ ਦੇ ਕੇ ਇੱਕ ਵਿਕਟ) ਦੀ ਸਪਿੰਨ ਤਿਕੜੀ ਨੇ 30 ਓਵਰਾਂ ਵਿੱਚ 104 ਦੌੜਾਂ ਦੇ ਕੇ ਛੇ ਵਿਕਟਾਂ ਲਈਆਂ। ਇਸੇ ਤਰ੍ਹਾਂ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ 35 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ ਜਦਕਿ ਮੁਹੰਮਦ ਸਿਰਾਜ ਅਤੇ ਹਾਰਦਿਕ ਪਾਂਡਿਆ ਨੇ ਇੱਕ-ਇੱਕ ਵਿਕਟ ਦਾ ਯੋਗਦਾਨ ਪਾਇਆ। ਬੁਮਰਾਹ ਨੇ ਆਪਣੇ ਦੂਜੇ ਓਵਰ ਵਿੱਚ ਹੀ ਮਿਚੇਲ ਮਾਰਸ਼ ਨੂੰ ਸਿਫਰ ’ਤੇ ਆਊਟ ਕਰ ਕੇ ਭਾਰਤ ਨੂੰ ਚੰਗੀ ਸ਼ੁਰੂਆਤ ਦਵਿਾਈ। ਵਿਰਾਟ ਕੋਹਲੀ ਨੇ ਸਲਿੱਪ ’ਤੇ ਕੈਚ ਲਿਆ। ਇਸ ਤਰ੍ਹਾਂ ਕੋਹਲੀ ਨੇ ਭਾਰਤ ਲਈ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਕੈਚ ਲੈਣ ਵਾਲਾ ਖਿਡਾਰੀ ਬਣ ਗਿਆ। ਉਸ ਨੇ ਅਨਿਲ ਕੁੰਬਲੇ (14 ਕੈਚ) ਦਾ ਰਿਕਾਰਡ ਤੋੜਿਆ। ਬਾਅਦ ਵਿੱਚ ਡੇਵਿਡ ਵਾਰਨਰ (52 ਗੇਂਦਾਂ ’ਤੇ 41 ਦੌੜਾਂ) ਅਤੇ ਸਮਿਥ (71 ਗੇਂਦਾਂ ’ਤੇ 46 ਦੌੜਾਂ) ਨੇ ਪਾਰੀ ਸੰਭਾਲੀ ਅਤੇ ਦੂਜੀ ਵਿਕਟ ਲਈ 69 ਦੌੜਾਂ ਜੋੜੀਆਂ। ਇਸ ਮਗਰੋਂ ਭਾਰਤੀ ਗੇਂਦਬਾਜ਼ਾਂ ਨੇ ਇੱਕ ਤੋਂ ਬਾਅਦ ਇੱਕ ਵਿਕਟਾਂ ਲੈ ਕੇ ਆਸਟਰੇਲੀਆ ਨੂੰ 199 ਦੌੜਾਂ ’ਤੇ ਆਊਟ ਕਰ ਦਿੱਤਾ।
Cricket ਆਈਸੀਸੀ ਕ੍ਰਿਕਟ ਵਰਲਡ ਕੱਪ: ਭਾਰਤ ਨੇ ਆਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾ...