ਭਾਰਤ ਅਤੇ ਆਸਟਰੇਲੀਆ ਵਿਚਾਲੇ ਮੁਕਾਬਲਾ ਐਤਵਾਰ ਨੂੰ ਹੋਵੇਗਾ
ਕੋਲਕਾਤਾ, 16 ਨਵੰਬਰ – ਇਥੇ ਈਡਨ ਗਾਰਡਨ ਸਟੇਡੀਅਮ ਵਿੱਚ ਵਰਲਡ ਕੱਪ ਕ੍ਰਿਕਟ ਦੇ ਦੂਜੇ ਸੈਮੀਫਾਈਨਲ ਮੈਚ ਵਿੱਚ ਆਸਟਰੇਲੀਆ ਨੇ ਦੱਖਣੀ ਅਫ਼ਰੀਕਾ ਨੂੰ 3 ਵਿਕਟਾਂ ਨਾਲ ਹਰਾ ਦਿੱਤਾ। ਆਸਟਰੇਲੀਆ ਨੇ ਦੱਖਣੀ ਅਫ਼ਰੀਕਾ ਦੇ 212 ਦੌੜਾਂ ਦਾ ਪਿੱਛਾ ਕਰਦਿਆਂ 47.2 ਓਵਰਾਂ ’ਚ ਸੱਤ ਵਿਕਟਾਂ ਗੁਆ ਕੇ 215 ਦੌੜਾਂ ਬਣਾ ਲਈਆਂ। ਹੁਣ ਐਤਵਾਰ ਨੂੰ ਭਾਰਤ ਅਤੇ ਆਸਟਰੇਲੀਆ ਵਿਚਾਲੇ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਹੋਵੇਗਾ।
ਇਸ ਤੋਂ ਪਹਿਲਾਂ ਆਸਟਰੇਲੀਆ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਕਰਦਿਆਂ ਦੱਖਣੀ ਅਫ਼ਰੀਕਾ ਨੇ 49.4 ਓਵਰਾਂ ’ਚ 212 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਦੇ ਕਪਤਾਨ ਟੇਂਬਾ ਬਾਵੁਮਾ ਨੇ ਵਿਸ਼ਵ ਕੱਪ ਕ੍ਰਿਕਟ ਦੇ ਦੂਜੇ ਸੈਮੀਫਾਈਨਲ ਵਿੱਚ ਆਸਟਰੇਲੀਆ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਪਰ ਇਹ ਫ਼ੈਸਲਾ ਉਸ ਨੂੰ ਰਾਸ ਨਹੀਂ ਆਇਆ। ਇਕ ਸਮੇਂ ਟੀਮ ਨੇ 14 ਓਵਰਾਂ ਵਿੱਚ 44 ਦੌੜਾਂ ’ਤੇ 4 ਵਿਕਟਾਂ ਗੁਆ ਦਿੱਤੀਆਂ ਸਨ। ਦੱਖਣੀ ਅਫ਼ਰੀਕਾ ਲਈ ਸਪਿੰਨਰ ਤਬਰੇਜ਼ ਸ਼ਮਸੀ, ਤੇਜ਼ ਗੇਂਦਬਾਜ਼ ਲੁੰਗੀ ਐਨਗਿਡੀ ਦੀ ਥਾਂ ਆਇਆ ਹੈ। ਇਹੀ ਟੀਮ ’ਚ ਇਕੋ ਇਕ ਬਦਲਾਅ ਸੀ, ਜਦੋਂ ਕਿ ਆਸਟਰੇਲੀਆ ਨੇ ਮਾਰਕਸ ਸਟੋਇਨਿਸ ਅਤੇ ਸੀਨ ਐਬੋਟ ਦੀ ਜਗ੍ਹਾ ਮਾਰਨਸ ਲਾਬੂਸ਼ੇਨ ਅਤੇ ਮਿਸ਼ੇਲ ਸਟਾਰਕ ਨੂੰ ਲਿਆ ਸੀ।
Cricket ਆਈਸੀਸੀ ਕ੍ਰਿਕਟ ਵਰਲਡ ਕੱਪ: ਆਸਟਰੇਲੀਆ ਫਾਈਨਲ ’ਚ ਪੁੱਜਿਆ, ਦੱਖਣੀ ਅਫ਼ਰੀਕਾ ਨੂੰ 3...