ਵਾਇਕਾਟੋ ਸ਼ਹੀਦੇ ਆਜ਼ਮ ਭਗਤ ਸਿੰਘ ਟਰੱਸਟ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਲਚਰਲ ਸਮਾਗਮ ਦਾ ਪੋਸਟਰ ਜਾਰੀ

ਹੈਮਿਲਟਨ, 16 ਸਤੰਬਰ – ਵਾਇਕਾਟੋ ਸ਼ਹੀਦੇ ਆਜ਼ਮ ਭਗਤ ਸਿੰਘ ਟਰੱਸਟ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦੇ 28 ਸਤੰਬਰ ਨੂੰ ਮਨਾਏ ਜਾਣ ਵਾਲੇ ਜਨਮ ਦਿਨ ਨੂੰ ਸਮਰਪਿਤ ਕਲਚਰਲ ਸਮਾਗਮ ਦਾ ਪੋਸਟਰ ਜਾਰੀ ਕੀਤਾ ਗਿਆ।
ਸ. ਜਰਨੈਲ ਸਿੰਘ ਰਾਹੋ ਨੇ ਕਿਹਾ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਕਲਚਰਲ ਪ੍ਰੋਗਰਾਮ ‘ਚ ਸ਼ਾਮਿਲ ਹੋਣ ਲਈ ਸਾਰੇ ਪਰਵਾਰਾਂ ਨੂੰ ਖੁੱਲ੍ਹਾ ਸੱਦਾ ਹੈ। ਇਹ ਪ੍ਰੋਗਰਾਮ ਕਲੀਅਰੈਂਸ ਸਟ੍ਰੀਟ ਹੈਮਿਲਟਨ ਲੇਕ ਵਿਖੇ ਸ਼ਾਮੀ ੬ ਵਜੇ ਤੋਂ ਆਰੰਭ ਹੋਵੇਗਾ। ਇਸ ਪ੍ਰੋਗਰਾਮ ਵਿੱਚ ਐਂਟਰੀ ਫ਼ਰੀ ਹੈ।